Thumbnail for Ardas | ਅਰਦਾਸ | Gurbani Nitnem by Nirvair Khalsa Jatha UK

Ardas | ਅਰਦਾਸ | Gurbani Nitnem

Nirvair Khalsa Jatha UK

4m 24s465 words~3 min read
YouTube auto captions
Transcript source

YouTube auto captions

This transcript was extracted from YouTube's auto-generated caption track. The transcript below is server-rendered so it can be read, searched, cited, and shared without opening the original YouTube player.

Use this transcript
Related transcript hubs

[0:03]ਅਰਦਾਸ ੴ ਸ੍ਰੀ ਵਾਹਿਗੁਰੂ ਜੀ ਕੀ ਫਤਹਿ। ਸ੍ਰੀ ਭਗੌਤੀ ਜੀ ਸਹਾਇ। ਵਾਰ ਸ੍ਰੀ ਭਗੌਤੀ ਜੀ ਕੀ ਪਾਤਸ਼ਾਹੀ ਦਸਵੀਂ। ਪ੍ਰਿਥਮ ਭਗੌਤੀ ਸਿਮਰ ਕੈ ਗੁਰੁ ਨਾਨਕ ਲਈ ਧਿਆਇ। ਫਿਰ ਅੰਗਦ ਗੁਰ ਤੇ ਅਮਰਦਾਸੁ ਰਾਮਦਾਸੈ ਹੋਈਂ ਸਹਾਇ। ਅਰਜਨ ਹਰਿਗੋਬਿੰਦ ਨੋ ਸਿਮਰੌ ਸ੍ਰੀ ਹਰਿ ਰਾਇ। ਸ੍ਰੀ ਹਰਿਕ੍ਰਿਸ਼ਨ ਧਿਆਈਐ ਜਿਸ ਡਿਠੇ ਸਭਿ ਦੁਖ ਜਾਇ। ਤੇਗ ਬਹਾਦਰ ਸਿਮਰੀਐ ਘਰ ਨੌ ਨਿਧਿ ਆਵੈ ਧਾਇ। ਸਭ ਥਾਈਂ ਹੋਇ ਸਹਾਇ। ਦਸਵੇਂ ਪਾਤਿਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਸਭ ਥਾਈਂ ਹੋਇ ਸਹਾਇ। ਦਸਾਂ ਪਾਤਿਸ਼ਾਹੀਆਂ ਦੀ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਦੇ ਪਾਠ ਦੀਦਾਰ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ। ਪੰਜਾਂ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, ਚਾਲੀਆਂ ਮੁਕਤਿਆਂ, ਹਠੀਆਂ, ਜਪੀਆਂ, ਤਪੀਆਂ, ਜਿਨ੍ਹ ਨਾਮ ਜਪਿਆ, ਵੰਡ ਛਕਿਆ, ਦੇਗ ਚਲਾਈ, ਤੇਗ ਵਾਹੀ, ਦੇਖ ਕੇ ਅਣਡਿੱਠ ਕੀਤਾ। ਤਿਨ੍ਹਾਂ ਪਿਆਰਿਆਂ, ਸਚਿਆਰਿਆਂ ਦੀ ਕਮਾਈ, ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ। ਜਿਨ੍ਹ ਸਿੰਘਾਂ ਸਿੰਘਣੀਆਂ ਨੇ ਧਰਮ ਹੇਤ ਸੀਸ ਦਿੱਤੇ, ਬੰਦ ਬੰਦ ਕਟਾਏ, ਖੋਪੜੀਆਂ ਲੁਹਾਈਆਂ, ਚੜਖੜੀਆਂ ਤੇ ਚੜ੍ਹੇ ਆਰਿਆਂ ਨਾਲ ਚਿਰਾਏ ਗਏ, ਗੁਰਦੁਆਰਿਆਂ ਦੀ ਸੇਵਾ ਲਈ ਕੁਰਬਾਨੀਆਂ ਕੀਤੀਆਂ, ਧਰਮ ਨਹੀ ਹਾਰਿਆਂ, ਸਿੱਖੀ ਕੇਸਾਂ ਸੁਆਸਾਂ ਨਾਲ ਨਿਭਾਈ, ਤਿਨ੍ਹਾਂ ਦੀ ਕਮਾਈ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ। ਸਾਰੇ ਤਖਤਾਂ, ਸਰਬੱਤ ਗੁਰਦੁਆਰਿਆਂ ਦਾ ਧਿਆਨ ਧਰ ਕੇ ਬੋਲੋ ਜੀ ਵਾਹਿਗੁਰੂ। ਪ੍ਰਿਥਮੈ ਸਰਬੱਤ ਖਾਲਸਾ ਜੀ ਕੀ ਅਰਦਾਸ ਹੈ ਜੀ, ਸਰਬੱਤ ਖਾਲਸਾ ਜੀ ਕੋ ਵਾਹਿਗੁਰੂ ਵਾਹਿਗੁਰੂ ਵਾਹਿਗੁਰੂ। ਚਿਤ ਆਵੇ। ਚਿਤ ਆਵਣ ਕਾ ਸਦਕਾ ਸਰਬ ਸੁਖ ਹੋਵੇ। ਜਹਾਂ ਜਹਾਂ ਖਾਲਸਾ ਜੀ ਸਾਹਿਬ, ਤਹਾਂ ਤਹਾਂ ਰਛਿਆ ਰਿਆਇਤ, ਦੇਗ ਤੇਗ ਫਤਹਿ, ਬਿਰਦ ਕੀ ਪੈਜ, ਪੰਥ ਕੀ ਜੀਤ। ਸ੍ਰੀ ਸਾਹਿਬ ਜੀ ਸਹਾਇ, ਖਾਲਸਾ ਜੀ ਕੇ ਬੋਲ ਬਾਲੇ, ਬੋਲੋ ਜੀ ਵਾਹਿਗੁਰੂ। ਸਿੱਖਾਂ ਨੂੰ ਸਿੱਖੀ ਦਾਨ, ਕੇਸ ਦਾਨ, ਰਹਿਤ ਦਾਨ, ਬਿਬੇਕ ਦਾਨ, ਵਿਸਾਹ ਦਾਨ, ਭਰੋਸਾ ਦਾਨ, ਦਾਨਾਂ ਸਿਰ ਦਾਨ ਨਾਮ ਦਾਨ, ਸ੍ਰੀ ਅੰਮ੍ਰਿਤਸਰ ਜੀ ਦੇ ਇਸ਼ਨਾਨ, ਚੌਂਕੀਆਂ, ਝੰਡੇ, ਬੁੰਗੇ ਜੁਗੋ ਜੁਗ ਅਟੱਲ, ਧਰਮ ਕਾ ਜੈਕਾਰ ਬੋਲੋ ਜੀ ਵਾਹਿਗੁਰੂ। ਸਿੱਖਾਂ ਦਾ ਮਨ ਨੀਵਾਂ, ਮਤ ਉੱਚੀ, ਮਤ ਦਾ ਰਾਖਾ ਅਕਾਲ ਪੁਰਖ ਵਾਹਿਗੁਰੂ। ਹੇ ਅਕਾਲ ਪੁਰਖ ਆਪਣੇ ਪੰਥ ਦੇ ਸਦਾ ਸਹਾਈ ਦਾਤਾਰ ਜੀਓ। ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਿਆਂ, ਗੁਰਧਾਮਾਂ ਦੇ ਜਿਨ੍ਹਾਂ ਤੋਂ ਪੰਥ ਨੂੰ ਵਿਛੋੜਿਆ ਗਿਆ ਹੈ। ਖੁੱਲ੍ਹੇ ਦਰਸ਼ਨ ਦੀਦਾਰ ਤੇ ਸੇਵਾ ਸੰਭਾਲ ਦਾ ਦਾਨ ਖਾਲਸਾ ਜੀ ਨੂੰ ਬਖਸ਼ੋ। ਹੇ ਨਿਮਾਣਿਆਂ ਦੇ ਮਾਣ, ਨਿਤਾਣਿਆਂ ਦੇ ਤਾਣ, ਨਿਓਟਿਆਂ ਦੀ ਓਟ, ਸੱਚੇ ਪਿਤਾ ਵਾਹਿਗੁਰੂ ਆਪ ਜੀ ਦੇ ਹਜੂਰੀ。 ਆਪ ਜੀ ਦੇ ਚਰਨ ਕਮਲਾਂ ਪਾਸ ਅਰਦਾਸਾਂ ਬੇਨਤੀਆਂ ਜੋਦੜੀਆਂ ਗੁਰੂ ਗਰੀਬ ਨਿਵਾਜ। ਆਪ ਜੀ ਨੇ ਆਪਣੇ ਬੱਚਿਆਂ ਤੋਂ ਨਿਤਨੇਮ ਕਰਨ ਦੀਆਂ ਦਾਤਾਂ ਬਖਸ਼ੀਆਂ ਬਾਣੀ ਪੜੀ ਸੁਣੀ ਦਾ ਭਾਓ ਹਿਰਦੇ ਵਿੱਚ ਵਸਾਉਣਾ। ਅੱਖਰ ਵਾਧਾ ਘਾਟਾ ਭੁੱਲ ਚੁੱਕ ਮਾਫ ਕਰਨੀ, ਸਰਬੱਤ ਦੇ ਕਾਰਜ ਰਾਸ ਕਰਨੇ। ਕਿਰਪਾ ਕਰਨੀ ਪਾਤਸ਼ਾਹ ਜੀਓ। ਪੜ੍ਹਿਆ ਸੁਣਿਆ ਚੱਲਣ ਦੇ ਦਾਤਾਂ ਬਖਸ਼ਣੀਆਂ ਸੋਝੀ ਅਤੇ ਸਮਰੱਥਾ ਬਖਸ਼ਣੀ ਆਪ ਜੀ ਦੀ ਪੜ੍ਹੀ ਹੋਈ ਬਾਣੀ ਉੱਤੇ ਤੁਰਨ ਦੀਆਂ ਦਾਤਾਂ ਬਖਸ਼ਣੀਆਂ ਪਾਤਸ਼ਾਹ ਜੀਓ। ਗੁਰਮਤ ਦੀਆਂ ਦਾਤਾਂ ਬਖਸ਼ਣੀਆਂ ਸਿੱਖੀ, ਗੁਰਮਤ ਜੀਵਨ ਬਖਸ਼ਣਾ ਜੀਓ। ਭੁੱਲ ਚੁੱਕ, ਬੇਅਦਬੀ ਮਾਫ ਕਰਨੀ, ਸਰਬੱਤ ਦੇ ਕਾਰਜ ਰਾਸ ਕਰਨੇ। ਸੇਈ ਪਿਆਰੇ ਮੇਲ, ਜਿਨ੍ਹਾਂ ਮਿਲਿਆਂ ਤੇਰਾ ਨਾਮੁ ਚਿਤਿ ਆਵੈ, ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ। ਬੋਲੇ ਸੋ ਨਿਹਾਲ। ਸਤ ਸ੍ਰੀ ਅਕਾਲ। ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ।

Need another transcript?

Paste any YouTube URL to get a clean transcript in seconds.

Get a Transcript