[0:03]ਜਪੁਜੀ ਸਾਹਿਬ ਇਕ ਓਅੰਕਾਰ ਸਤਿਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜਪੁ॥ ਆਦਿ ਸਚੁ ਜੁਗਾਦਿ ਸਚੁ ॥ ਹੈ ਭੀ ਸਚੁ ਨਾਨਕ ਹੋਸੀ ਭੀ ਸਚੁ ॥ ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ ਸਹਸ ਸਿਆਣਪਾ ਲਖ ਹੋਵਹਿ ਤ ਇਕ ਨ ਚਲੈ ਨਾਲਿ ॥ ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥ ਹੁਕਮੀ ਹੋਵਨਿ ਆਕਾਰੁ ਹੁਕਮੁ ਨ ਕਹਿਆ ਜਾਈ ॥ ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥ ਹੁਕਮੀ ਉਤਮੁ ਨੀਚੁ ਹੁਕਮਿ ਲਿਖਿ ਦੁਖ ਸੁਖ ਪਾਈਅਹਿ ॥ ਇਕਨਾ ਹੁਕਮੀ ਬਖਸੀਸ ਇਕ ਹੁਕਮੀ ਸਦਾ ਭਵਾਈਅਹਿ ॥ ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮ ਨ ਕੋਇ ॥ ਨਾਨਕ ਹੁਕਮੈ ਜੇ ਬੁਝੈ ਤ ਹਉਮੈ ਕਹੈ ਨ ਕੋਇ ॥ ਗਾਵੈ ਕੋ ਤਾਣੁ ਹੋਵੈ ਕਿਸੈ ਤਾਣੁ ॥ ਗਾਵੈ ਕੋ ਦਾਤਿ ਜਾਣੈ ਨੀਸਾਣੁ ॥ ਗਾਵੈ ਕੋ ਗੁਣ ਵਡਿਆਈਆ ਚਾਰ ॥ ਗਾਵੈ ਕੋ ਵਿਦਿਆ ਵਿਖਮ ਵੀਚਾਰੁ ॥ ਗਾਵੈ ਕੋ ਸਾਜਿ ਕਰੇ ਤਨੁ ਖੇਹ ॥ ਗਾਵੈ ਕੋ ਜੀਅ ਲੈ ਫਿਰਿ ਦੇਹ ॥ ਗਾਵੈ ਕੋ ਜਾਪੈ ਦਿਸੈ ਦੂਰਿ ॥ ਗਾਵੈ ਕੋ ਵੇਖੈ ਹਾਦਰਾ ਹਦੂਰਿ ॥ ਕਥਨਾ ਕਥੀ ਨ ਆਵੈ ਤੋਟਿ ॥ ਕਥਿ ਕਥਿ ਕਥੀ ਕੋਟੀ ਕੋਟਿ ਕੋਟਿ ॥ ਦੇਦਾ ਦੇ ਲੈਦੇ ਥਕਿ ਪਾਹਿ ॥ ਜੁਗਾ ਜੁਗੰਤਰਿ ਖਾਹੀ ਖਾਹਿ ॥ ਹੁਕਮੀ ਹੁਕਮੁ ਚਲਾਏ ਰਾਹੁ ॥ ਨਾਨਕ ਵਿਗਸੈ ਵੇਪਰਵਾਹੁ ॥ ਸਾਚਾ ਸਾਹਿਬੁ ਸਾਚੁ ਨਾਇ ਭਾਖਿਆ ਭਾਉ ਅਪਾਰੁ ॥ ਆਖਹਿ ਮੰਗਹਿ ਦੇਹਿ ਦੇਹਿ ਦਾਤਿ ਕਰੇ ਦਾਤਾਰੁ ॥ ਫੇਰਿ ਕਿ ਅਗੈ ਰਖੀਐ ਜਿਤੁ ਦਿਸੈ ਦਰਬਾਰੁ ॥ ਮੁਹੌ ਕਿ ਬੋਲਣੁ ਬੋਲੀਐ ਜਿਤੁ ਸੁਣਿ ਧਰੇ ਪਿਆਰੁ ॥ ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥ ਥਾਪਿਆ ਨ ਜਾਇ ਕੀਤਾ ਨ ਹੋਇ ॥ ਆਪੇ ਆਪਿ ਨਿਰੰਜਨੁ ਸੋਇ ॥ ਜਿਨਿ ਸੇਵਿਆ ਤਿਨਿ ਪਾਇਆ ਮਾਨੁ ॥ ਨਾਨਕ ਗਾਵੀਐ ਗੁਣੀ ਨਿਧਾਨੁ ॥ ਗਾਵੀਐ ਸੁਣੀਐ ਮਨਿ ਰਖੀਐ ਭਾਉ ॥ ਦੁਖੁ ਪਰਹਰਿ ਸੁਖੁ ਘਰਿ ਲੈ ਜਾਇ ॥ ਗੁਰਮੁਖਿ ਨਾਦੰ ਗੁਰਮੁਖਿ ਵੇਦੰ ਗੁਰਮੁਖਿ ਰਹਿਆ ਸਮਾਈ ॥ ਗੁਰੁ ਈਸਰੁ ਗੁਰੁ ਗੋਰਖੁ ਬ੍ਰਹਮਾ ਗੁਰੁ ਪਾਰਬਤੀ ਮਾਈ ॥ ਜੇ ਹਉ ਜਾਣਾ ਆਖਾ ਨਾਹੀ ਕਹਣਾ ਕਥਨੁ ਨ ਜਾਈ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ਤੀਰਥਿ ਨਾਵਾ ਜੇ ਤਿਸੁ ਭਾਵਾ ਵਿਣੁ ਭਾਣੇ ਕੇ ਨਾਇ ਕਰੀ ॥ ਜੇਤੀ ਸਿਰਠਿ ਉਪਾਈ ਵੇਖਾ ਵਿਣੁ ਕਰਮਾ ਕਿ ਮਿਲੈ ਲਈ ॥ ਮਤਿ ਵਿਚਿ ਰਤਨ ਜਵਾਹਰ ਮਾਣਿਕ ਜੇ ਇਕ ਗੁਰ ਕੀ ਸਿਖ ਸੁਣੀ ॥ ਗੁਰਾ ਇਕ ਦੇਹਿ ਬੁਝਾਈ ॥ ਸਭਨਾ ਜੀਆ ਕਾ ਇਕੁ ਦਾਤਾ ਸੋ ਮੈ ਵਿਸਰਿ ਨ ਜਾਈ ॥ ਜੇ ਜੁਗ ਚਾਰੇ ਆਰਜਾ ਹੋਰ ਦਸੂਣੀ ਹੋਇ ॥ ਨਵਾ ਖੰਡਾ ਵਿਚਿ ਜਾਣੀਐ ਨਾਲਿ ਚਲੈ ਸਭੁ ਕੋਇ ॥ ਚੰਗਾ ਨਾਉ ਰਖਾਇ ਕੈ ਜਸੁ ਕੀਰਤਿ ਜਗਿ ਲੇਇ ॥ ਜੇ ਤਿਸੁ ਨਦਰਿ ਨ ਆਵਈ ਤ ਵਾਤ ਨ ਪੁਛੈ ਕੇ ॥ ਕੀਟਾ ਅੰਦਰਿ ਕੀਟੁ ਕਰਿ ਦੋਸੀ ਦੋਸੁ ਧਰੇ ॥ ਨਾਨਕ ਨਿਰਗੁਣਿ ਗੁਣੁ ਕਰੇ ਗੁਣਵੰਤਿਆ ਗੁਣੁ ਦੇ ॥ ਤੇਹਾ ਕੋਇ ਨ ਸੁਝਈ ਜੇ ਤਿਸੁ ਗੁਣੁ ਕੋਇ ਕਰੇ ॥ ਸੁਣਿਆ ਸਿਧ ਪੀਰ ਸੁਰ ਨਾਥ ॥ ਸੁਣਿਆ ਧਰਤਿ ਧਵਲ ਆਕਾਸ ॥ ਸੁਣਿਆ ਦੀਪ ਲੋਅ ਪਾਤਾਲ ॥ ਸੁਣਿਆ ਪੋਹਿ ਨ ਸਕੈ ਕਾਲੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਆ ਦੂਖ ਪਾਪ ਕਾ ਨਾਸੁ ॥ ਸੁਣਿਆ ਈਸਰੁ ਬਰਮਾ ਇੰਦੁ ॥ ਸੁਣਿਆ ਮੁਖਿ ਸਾਲਾਹਣ ਮੰਦੁ ॥ ਸੁਣਿਆ ਜੋਗ ਜੁਗਤਿ ਤਨਿ ਭੇਦ ॥ ਸੁਣਿਆ ਸਾਸਤ ਸਿਮ੍ਰਿਤਿ ਵੇਦ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਆ ਦੂਖ ਪਾਪ ਕਾ ਨਾਸੁ ॥ ਸੁਣਿਆ ਸਤੁ ਸੰਤੋਖੁ ਗਿਆਨੁ ॥ ਸੁਣਿਆ ਅਠਸਠਿ ਕਾ ਇਸਨਾਨੁ ॥ ਸੁਣਿਆ ਪੜਿ ਪੜਿ ਪਾਵਹਿ ਮਾਨੁ ॥ ਸੁਣਿਆ ਲਾਗੈ ਸਹਜਿ ਧਿਆਨੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਆ ਦੂਖ ਪਾਪ ਕਾ ਨਾਸੁ ॥ ਸੁਣਿਆ ਸਰਾ ਗੁਣਾ ਕੇ ਗਾਹ ॥ ਸੁਣਿਆ ਸੇਖ ਪੀਰ ਪਾਤਿਸਾਹ ॥ ਸੁਣਿਆ ਅੰਧੇ ਪਾਵਹਿ ਰਾਹੁ ॥ ਸੁਣਿਆ ਹਥ ਹੋਵੈ ਅਸਗਾਹੁ ॥ ਨਾਨਕ ਭਗਤਾ ਸਦਾ ਵਿਗਾਸੁ ॥ ਸੁਣਿਆ ਦੂਖ ਪਾਪ ਕਾ ਨਾਸੁ ॥ ਮੰਨੇ ਕੀ ਗਤਿ ਕਹੀ ਨ ਜਾਇ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਕਾਗਦਿ ਕਲਮ ਨ ਲਿਖਣਹਾਰੁ ॥ ਮੰਨੇ ਕਾ ਬਹਿ ਕਰਣ ਵੀਚਾਰੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ਮੰਨੈ ਸੁਰਤਿ ਹੋਵੈ ਮਨਿ ਬੁਧਿ ॥ ਮੰਨੈ ਸਗਲ ਭਵਣ ਕੀ ਸੁਧਿ ॥ ਮੰਨੈ ਮੁਹਿ ਚੋਟਾ ਨਾ ਖਾਇ ॥ ਮੰਨੈ ਜਮ ਕੈ ਸਾਥਿ ਨ ਜਾਇ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ਮੰਨੈ ਮਾਰਗਿ ਠਾਕ ਨ ਪਾਇ ॥ ਮੰਨੈ ਪਤਿ ਸਿਉ ਪਰਗਟੁ ਜਾਇ ॥ ਮੰਨੈ ਮਗੁ ਨ ਚਲੈ ਪੰਥੁ ॥ ਮੰਨੈ ਧਰਮ ਸੇਤੀ ਸਨਬੰਧੁ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ਮੰਨੈ ਪਾਵਹਿ ਮੋਖੁ ਦੁਆਰੁ ॥ ਮੰਨੈ ਪਰਵਾਰੈ ਸਾਧਾਰੁ ॥ ਮੰਨੈ ਤਰੈ ਤਾਰੇ ਗੁਰੁ ਸਿਖ ॥ ਮੰਨੈ ਨਾਨਕ ਭਵਹਿ ਨ ਭਿਖ ॥ ਐਸਾ ਨਾਮੁ ਨਿਰੰਜਨੁ ਹੋਇ ॥ ਜੇ ਕੋ ਮੰਨਿ ਜਾਣੈ ਮਨਿ ਕੋਇ ॥ ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸੁ ਤੇ ਭਾਰੁ ਤਲੈ ਕਵਨੁ ਜੋਰੁ ॥ ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੀਤਾ ਤਨੁ ਸੁਆਲਿਓ ਰੂਪੁ ॥ ਕੇਤੀ ਦਾਤਿ ਜਾਣੈ ਕਉਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ਅਸੰਖ ਜਪ ਅਸੰਖ ਭਾਉ ॥ ਅਸੰਖ ਪੂਜਾ ਅਸੰਖ ਤਪ ਤਾਉ ॥ ਅਸੰਖ ਗਰੰਥ ਮੁਖਿ ਵੇਦ ਪਾਠ ॥ ਅਸੰਖ ਜੋਗ ਮਨਿ ਰਹਹਿ ਉਦਾਸ ॥ ਅਸੰਖ ਭਗਤ ਗੁਣ ਗਿਆਨ ਵੀਚਾਰ ॥ ਅਸੰਖ ਸਤੀ ਅਸੰਖ ਦਾਤਾਰ ॥ ਅਸੰਖ ਸੂਰ ਮੋਹ ਭਖ ਸਾਰ ॥ ਅਸੰਖ ਮੋਨਿ ਲਿਵ ਲਾਇ ਤਾਰ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ਅਸੰਖ ਮੂਰਖ ਅੰਧ ਘੋਰ ॥ ਅਸੰਖ ਚੋਰ ਹਰਾਮਖੋਰ ॥ ਅਸੰਖ ਅਮਰ ਕਰਿ ਜਾਹਿ ਜੋਰ ॥ ਅਸੰਖ ਗਲਵਢ ਹਤਿਆ ਕਮਾਹਿ ॥ ਅਸੰਖ ਪਾਪੀ ਪਾਪੁ ਕਰਿ ਜਾਹਿ ॥ ਅਸੰਖ ਕੂੜੇ ਕੂੜੇ ਫਿਰਾਹਿ ॥ ਅਸੰਖ ਮਲੇਛ ਮਲੁ ਭਖਿ ਖਾਹਿ ॥ ਅਸੰਖ ਨਿੰਦਕ ਸਿਰਿ ਕਰਹਿ ਭਾਰੁ ॥ ਨਾਨਕੁ ਨੀਚੁ ਕਹੈ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ਅਸੰਖ ਨਾਵ ਅਸੰਖ ਥਾਵ ॥ ਅਗੰਮ ਅਗੰਮ ਅਸੰਖ ਲੋਅ ॥ ਅਸੰਖ ਕਹਿ ਸਿਰਿ ਭਾਰੁ ਹੋਇ ॥ ਅਖਰੀ ਨਾਮੁ ਅਖਰੀ ਸਾਲਾਹ ॥ ਅਖਰੀ ਗਿਆਨੁ ਗੀਤ ਗੁਣ ਗਾਹ ॥ ਅਖਰੀ ਲਿਖਣੁ ਬੋਲਣੁ ਬਾਣਿ ॥ ਅਖਰਾ ਸਿਰਿ ਸੰਜੋਗੁ ਵਖਾਣਿ ॥ ਜਿਨਿ ਏਹਿ ਲਿਖੇ ਤਿਸੁ ਸਿਰਿ ਨਾਹਿ ॥ ਜਿਵ ਫੁਰਮਾਏ ਤਿਵ ਤਿਵ ਪਾਹਿ ॥ ਜੇਤਾ ਕੀਤਾ ਤੇਤਾ ਨਾਉ ॥ ਵਿਣੁ ਨਾਵੈ ਨਾਹੀ ਕੋ ਥਾਉ ॥ ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥ ਭਰੀਐ ਹਥੁ ਪੈਰੁ ਤਨੁ ਦੇਹ ॥ ਪਾਣੀ ਧੋਤੈ ਉਤਰਸੁ ਖੇਹ ॥ ਮੁਤਿ ਪਲੀਤੀ ਕਪੜੁ ਹੋਇ ॥ ਦੇ ਸਾਬੂਣੁ ਲਈਐ ਓਹੁ ਧੋਇ ॥ ਭਰੀਐ ਮਤਿ ਪਾਪਾ ਕੈ ਸੰਗਿ ॥ ਓਹੁ ਧੋਪੈ ਨਾਵੈ ਕੈ ਰੰਗਿ ॥ ਪੁੰਨੀ ਪਾਪੀ ਆਖਣੁ ਨਾਹਿ ॥ ਕਰਿ ਕਰਿ ਕਰਣਾ ਲਿਖਿ ਲੈ ਜਾਹੁ ॥ ਆਪੇ ਬੀਜਿ ਆਪੇ ਹੀ ਖਾਹੁ ॥ ਨਾਨਕ ਹੁਕਮੀ ਆਵਹੁ ਜਾਹੁ ॥ ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ ਕਵਣੁ ਸੁ ਵੇਲਾ ਵਖਤੁ ਕਵਣੁ ਕਵਣੁ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ ਥਿਤਿ ਵਾਰੁ ਨ ਜੋਗੀ ਜਾਣੈ ਰੁਤਿ ਮਾਹੁ ਨ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਣੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥ ਪਾਤਾਲਾ ਪਾਤਾਲ ਲਖ ਆਗਾਸਾ ਆਗਾਸ ॥ ਓੜਕ ਓੜਕ ਭਾਲਿ ਥਕੇ ਵੇਦ ਕਹਨਿ ਇਕ ਵਾਤ ॥ ਸਹਸ ਅਠਾਰਹ ਕਹਨਿ ਕਤੇਬਾ ਅਸੁਲੂ ਇਕੁ ਧਾਤੁ ॥ ਲੇਖਾ ਹੋਇ ਤ ਲਿਖੀਐ ਲੇਖੈ ਹੋਇ ਵਿਣਾਸੁ ॥ ਨਾਨਕ ਵਡਾ ਆਖੀਐ ਆਪੇ ਜਾਣੈ ਆਪੁ ॥ ਸਾਲਾਹੀ ਸਾਲਾਹਿ ਏਤੀ ਸੁਰਤਿ ਨ ਪਾਈਆ ॥ ਨਦੀਆ ਅਤੈ ਵਾਹ ਪਵਹਿ ਸਮੁੰਦਿ ਨ ਜਾਣੀਅਹਿ ॥ ਸਮੁੰਦ ਸਾਹ ਸੁਲਤਾਨ ਗਿਰਹਾ ਸੇਤੀ ਮਾਲੁ ਧਨੁ ॥ ਕੀੜੀ ਤੁਲਿ ਨ ਹੋਵਨੀ ਜੇ ਤਿਸੁ ਮਨਹੁ ਨ ਵਿਸਰਹਿ ॥ ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਵਡਾ ਹੋਵੈ ਸੋ ਵਡ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥ ਬਹੁਤਾ ਕਰਮੁ ਲਿਖਿਆ ਨ ਜਾਇ ॥ ਵਡਾ ਦਾਤਾ ਤਿਲੁ ਨ ਤਮਾਇ ॥ ਕੇਤੇ ਮੰਗਹਿ ਜੋਧ ਅਪਾਰ ॥ ਕੇਤਿਆ ਗਣਤ ਨਹੀ ਵੀਚਾਰੁ ॥ ਕੇਤੇ ਖਪਿ ਤੁਟਹਿ ਵਿਕਾਰ ॥ ਕੇਤੇ ਲੈ ਲੈ ਮੁਕਰੁ ਪਾਹਿ ॥ ਕੇਤੇ ਮੂਰਖ ਖਾਹੀ ਖਾਹਿ ॥ ਕੇਤਿਆ ਦੂਖ ਭੂਖ ਸਦ ਮਾਰ ॥ ਏਹ ਭੀ ਦਾਤਿ ਤੇਰੀ ਦਾਤਾਰ ॥ ਬੰਦ ਖਲਾਸੀ ਭਾਣੈ ਹੋਇ ॥ ਹੋਰੁ ਆਖਿ ਨ ਸਕੈ ਕੋਇ ॥ ਜੇ ਕੋ ਖਾਇਕੁ ਆਖਣਿ ਪਾਇ ॥ ਓਹੁ ਜਾਣੈ ਜੇਤੀਆ ਮੁਹਿ ਖਾਇ ॥ ਆਪੇ ਜਾਣੈ ਆਪੇ ਦੇਇ ॥ ਆਖਹਿ ਸਿ ਭਿ ਕੇਈ ਕੇਇ ॥ ਜਿਸ ਨੋ ਬਖਸੇ ਸਿਫਤਿ ਸਾਲਾਹ ॥ ਨਾਨਕ ਪਾਤਿਸਾਹੀ ਪਾਤਿਸਾਹੁ ॥ ਅਮੁਲ ਗੁਣ ਅਮੁਲ ਵਾਪਾਰ ॥ ਅਮੁਲ ਵਾਪਾਰੀਏ ਅਮੁਲ ਭੰਡਾਰ ॥ ਅਮੁਲ ਆਵਹਿ ਅਮੁਲ ਲੈ ਜਾਹਿ ॥ ਅਮੁਲ ਭਾਇ ਅਮੁਲਾ ਸਮਾਹਿ ॥ ਅਮੁਲ ਧਰਮ ਅਮੁਲ ਦੀਬਾਣ ॥ ਅਮੁਲ ਤੁਲ ਅਮੁਲ ਪਰਵਾਣ ॥ ਅਮੁਲ ਬਖਸੀਸ ਅਮੁਲ ਨੀਸਾਣੁ ॥ ਅਮੁਲ ਕਰਮ ਅਮੁਲ ਫੁਰਮਾਣੁ ॥ ਅਮੁਲ ਅਮੁਲੁ ਆਖਿਆ ਨ ਜਾਇ ॥ ਆਖਿ ਆਖਿ ਰਹੇ ਲਿਵ ਲਾਇ ॥ ਆਖਹਿ ਵੇਦ ਪਾਠ ਪੁਰਾਣ ॥ ਆਖਹਿ ਪੜੇ ਕਰਹਿ ਵਖਿਆਣ ॥ ਆਖਹਿ ਬਰਮੇ ਆਖਹਿ ਇੰਦ ॥ ਆਖਹਿ ਗੋਪੀ ਤੈ ਗੋਵਿੰਦ ॥ ਆਖਹਿ ਈਸਰ ਆਖਹਿ ਸਿਧ ॥ ਆਖਹਿ ਕੇਤੇ ਕੀਤੇ ਬੁਧ ॥ ਆਖਹਿ ਦਾਨਵ ਆਖਹਿ ਦੇਵ ॥ ਆਖਹਿ ਸੁਰਿ ਨਰ ਮੁਨਿ ਜਨ ਸੇਵ ॥ ਕੇਤੇ ਆਖਹਿ ਆਖਣਿ ਪਾਹਿ ॥ ਕੇਤੇ ਕਹਿ ਕਹਿ ਉਠਿ ਉਠਿ ਜਾਹਿ ॥ ਏਤੇ ਕੀਤੇ ਹੋਰਿ ਕਰਹਿ ਤ ਆਖਿ ਨ ਸਕਹਿ ਕੇਈ ਕੇਇ ॥ ਜੇਵਡੁ ਭਾਵੈ ਤੇਵਡੁ ਹੋਇ ॥ ਨਾਨਕ ਜਾਣੈ ਸਾਚਾ ਸੋਇ ॥ ਜੇ ਕੋ ਆਖੈ ਬੋਲੁ ਵਿਗਾੜੁ ॥ ਤਾ ਲਿਖੀਐ ਸਿਰਿ ਗਾਵਾਰਾ ਗਾਵਾਰੁ ॥ ਸੋ ਦਰੁ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਨਾਦ ਅਨੇਕ ਅਸੰਖਾ ਕੇਤੇ ਵਾਵਣਹਾਰੇ ॥ ਕੇਤੇ ਰਾਗ ਪਰੀ ਸਿਉ ਕਹੀਅਨਿ ਕੇਤੇ ਗਾਵਣਹਾਰੇ ॥ ਗਾਵਨਿ ਤੁਹਨੋ ਪਵਣ ਪਾਣੀ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥ ਗਾਵਨਿ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮ ਵੀਚਾਰੇ ॥ ਗਾਵਨਿ ਈਸਰੁ ਬਰਮਾ ਦੇਵੀ ਸੋਹਨਿ ਸਦਾ ਸਵਾਰੇ ॥ ਗਾਵਨਿ ਇੰਦ ਇੰਦਾਸਣਿ ਬੈਠੇ ਦੇਵਤਿਆ ਦਰਿ ਨਾਲੇ ॥ ਗਾਵਨਿ ਸਿਧ ਸਮਾਧੀ ਅੰਦਰਿ ਗਾਵਨਿ ਸਾਧ ਵੀਚਾਰੇ ॥ ਗਾਵਨਿ ਜਤੀ ਸਤੀ ਸੰਤੋਖੀ ਗਾਵਨਿ ਵੀਰ ਕਰਾਰੇ ॥ ਗਾਵਨਿ ਪੰਡਿਤ ਪੜਨਿ ਰਖੀਸੁਰ ਜੁਗੁ ਜੁਗੁ ਵੇਦਾ ਨਾਲੇ ॥ ਗਾਵਨਿ ਮੋਹਣੀਆ ਮਨੁ ਮੋਹਨਿ ਸੁਰਗਾ ਮਛ ਪਇਆਲੇ ॥ ਗਾਵਨਿ ਰਤਨ ਉਪਾਏ ਤੇਰੇ ਅਠਸਠਿ ਤੀਰਥ ਨਾਲੇ ॥ ਗਾਵਨਿ ਜੋਧ ਮਹਾਬਲ ਸੂਰਾ ਗਾਵਨਿ ਖਾਣੀ ਚਾਰੇ ॥ ਗਾਵਨਿ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਵੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਕਰਿ ਕਰਿ ਜਿਨਸੀ ਮਾਇਆ ਜਿਨਿ ਉਪਾਈ ॥ ਕਰਿ ਕਰਿ ਵੇਖੈ ਕੀਤਾ ਆਪਣਾ ਜਿਵ ਤਿਸੁ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਹੁਕਮੁ ਨ ਕਰਣਾ ਜਾਈ ॥ ਸੋ ਪਾਤਿਸਾਹੁ ਸਾਹਾ ਪਾਤਿਸਾਹਿਬੁ ਨਾਨਕ ਰਹਣੁ ਰਜਾਈ ॥ ਮੁੰਦਾ ਸੰਤੋਖੁ ਸਰਮ ਪਤਿ ਝੋਲੀ ਧਿਆਨ ਕੀ ਕਰਹਿ ਬਿਭੂਤਿ ॥ ਖਿੰਥਾ ਕਾਲ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥ ਆਈ ਪੰਥੀ ਸਗਲ ਜਮਾਤੀ ਮਨਿ ਜੀਤੈ ਜਗੁ ਜੀਤੁ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ਭੁਗਤਿ ਗਿਆਨੁ ਦਇਆ ਭੰਡਾਰਣਿ ਘਟਿ ਘਟਿ ਵਾਜਹਿ ਨਾਦ ॥ ਆਪਿ ਨਾਥੁ ਨਾਥੀ ਸਭ ਜਾ ਕੀ ਰਿਧਿ ਸਿਧਿ ਅਵਰਾ ਸਾਦ ॥ ਸੰਜੋਗੁ ਵਿਜੋਗੁ ਦੁਇ ਕਾਰ ਚਲਾਵਹਿ ਲਖੇ ਆਵਹਿ ਭਾਗ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ਆਸਣੁ ਲੋਇ ਲੋਇ ਭੰਡਾਰ ॥ ਜੋ ਕਿਛੁ ਪਾਇਆ ਸੁ ਏਕਾ ਵਾਰ ॥ ਕਰਿ ਕਰਿ ਵੇਖੈ ਸਿਰਜਣਹਾਰੁ ॥ ਨਾਨਕ ਸਚੇ ਕੀ ਸਾਚੀ ਕਾਰ ॥ ਆਦੇਸੁ ਤਿਸੈ ਆਦੇਸੁ ॥ ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥ ਇਕ ਦੂ ਜੀਭੋ ਲਖ ਹੋਵਹਿ ਲਖ ਹੋਵਹਿ ਲਖ ਵੀਸ ॥ ਲਖੁ ਲਖੁ ਗੇੜਾ ਆਖੀਅਹਿ ਏਕੁ ਨਾਮੁ ਜਗਦੀਸ ॥
[9:56]ਏਤੁ ਰਾਹਿ ਪਤਿ ਪਉੜੀਆ ਚੜੀਐ ਹੋਇ ਇਕੀਸ ॥ ਸੁਣਿ ਗਲਾ ਆਕਾਸ ਕੀ ਕੀਟਾ ਆਈ ਰੀਸ ॥ ਨਾਨਕ ਨਦਰੀ ਪਾਈਐ ਕੂੜੀ ਕੂੜੈ ਠੀਸ ॥ ਆਖਣਿ ਜੋਰੁ ਚੁਪੈ ਨ ਜੋਰੁ ॥ ਜੋਰੁ ਨ ਮੰਗਣਿ ਦੇਣਿ ਨ ਜੋਰੁ ॥ ਜੋਰੁ ਨ ਜੀਵਣਿ ਮਰਣਿ ਨ ਜੋਰੁ ॥ ਜੋਰੁ ਨ ਰਾਜਿ ਮਾਲਿ ਮਨਿ ਸੋਰੁ ॥ ਜੋਰੁ ਨ ਸੁਰਤੀ ਗਿਆਨਿ ਵੀਚਾਰਿ ॥ ਜੋਰੁ ਨ ਜੁਗਤੀ ਛੁਟੈ ਸੰਸਾਰੁ ॥ ਜਿਸੁ ਹਥਿ ਜੋਰੁ ਕਰਿ ਵੇਖੈ ਸੋਇ ॥ ਨਾਨਕ ਉਤਮੁ ਨੀਚੁ ਨ ਕੋਇ ॥ ਰਾਤੀ ਰੁਤੀ ਥਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਥਾਪਿ ਰਖੀ ਧਰਮ ਸਾਲ ॥ ਤਿਸੁ ਵਿਚਿ ਜੀਅ ਜੁਗਤਿ ਕੇ ਰੰਗ ॥ ਤਿਨ ਕੇ ਨਾਮ ਅਨੇਕ ਅਨੰਤ ॥ ਕਰਮੀ ਕਰਮੀ ਹੋਇ ਵੀਚਾਰੁ ॥ ਸਚਾ ਆਪਿ ਸਚਾ ਦਰਬਾਰੁ ॥ ਤਿਥੈ ਸੋਹਨਿ ਪੰਚ ਪਰਵਾਣੁ ॥ ਨਦਰੀ ਕਰਮਿ ਪਵੈ ਨੀਸਾਣੁ ॥ ਕਚਿ ਪਕਾਈ ਓਥੈ ਪਾਇ ॥ ਨਾਨਕ ਗਇਆ ਜਾਪੈ ਜਾਇ ॥ ਧਰਮ ਖੰਡ ਕਾ ਏਹੋ ਧਰਮੁ ॥ ਗਿਆਨ ਖੰਡ ਕਾ ਆਖੋ ਕਰਮੁ ॥ ਕੇਤੇ ਪਵਣ ਪਾਣੀ ਬੈਸੰਤਰ ਕੇਤੇ ਕਾਨ ਮਹੇਸ ॥ ਕੇਤੇ ਬਰਮੇ ਘਾੜਤਿ ਘੜੀਅਹਿ ਰੂਪ ਰੰਗ ਕੇ ਵੇਸ ॥ ਕੇਤੀਆ ਕਰਮ ਭੂਮੀ ਮੇਰ ਕੇਤੇ ਕੇਤੇ ਧੂ ਉਪਦੇਸ ॥ ਕੇਤੇ ਇੰਦ ਚੰਦ ਸੂਰ ਕੇਤੇ ਕੇਤੇ ਮੰਡਲ ਦੇਸ ॥ ਕੇਤੇ ਸਿਧ ਬੁਧ ਨਾਥ ਕੇਤੇ ਕੇਤੇ ਦੇਵੀ ਵੇਸ ॥ ਕੇਤੇ ਦੇਵ ਦਾਨਵ ਮੁਨਿ ਕੇਤੇ ਕੇਤੇ ਰਤਨ ਸਮੁੰਦ ॥ ਕੇਤੀਆ ਖਾਣੀ ਕੇਤੀਆ ਬਾਣੀ ਕੇਤੇ ਪਾਤ ਨਰਿੰਦ ॥ ਕੇਤੀਆ ਸੁਰਤੀ ਸੇਵਕ ਕੇਤੇ ਨਾਨਕ ਅੰਤੁ ਨ ਅੰਤੁ ॥ ਗਿਆਨ ਖੰਡ ਮਹਿ ਗਿਆਨੁ ਪਰਚੰਡੁ ॥ ਤਿਥੈ ਨਾਦ ਬਿਨੋਦ ਕੋਡ ਅਨੰਦੁ ॥ ਸਰਮ ਖੰਡ ਕੀ ਬਾਣੀ ਰੂਪੁ ॥ ਤਿਥੈ ਘਾੜਤਿ ਘੜੀਐ ਬਹੁਤੁ ਅਨੂਪੁ ॥ ਤਾਕੀਆ ਗਲਾ ਕਥੀਆ ਨ ਜਾਹਿ ॥ ਜੇ ਕੋ ਕਹੈ ਪਿਛੈ ਪਛੁਤਾਇ ॥ ਤਿਥੈ ਘੜੀਐ ਸੁਰਤਿ ਮਤਿ ਮਨਿ ਬੁਧਿ ॥ ਤਿਥੈ ਘੜੀਐ ਸੁਰਾ ਸਿਧਾ ਕੀ ਸੁਧਿ ॥ ਕਰਮ ਖੰਡ ਕੀ ਬਾਣੀ ਜੋਰੁ ॥ ਤਿਥੈ ਹੋਰੁ ਨ ਕੋਈ ਹੋਰੁ ॥ ਤਿਥੈ ਜੋਧ ਮਹਾਬਲ ਸੂਰ ॥ ਤਿਨ ਮਹਿ ਰਾਮੁ ਰਹਿਆ ਭਰਪੂਰ ॥ ਤਿਥੈ ਸੀਤੋ ਸੀਤਾ ਮਹਿਮਾ ਮਾਹਿ ॥ ਤਾ ਕੇ ਰੂਪ ਨ ਕਥਨੇ ਜਾਹਿ ॥ ਨਾ ਓਹਿ ਮਰਹਿ ਨ ਠਾਗੇ ਜਾਹਿ ॥ ਜਿਨ ਕੈ ਰਾਮੁ ਵਸੈ ਮਨ ਮਾਹਿ ॥ ਤਿਥੈ ਭਗਤ ਵਸਹਿ ਕੇ ਲੋਅ ॥ ਕਰਹਿ ਅਨੰਦੁ ਸਚਾ ਮਨਿ ਸੋਇ ॥ ਸਚ ਖੰਡਿ ਵਸੈ ਨਿਰੰਕਾਰੁ ॥ ਕਰਿ ਕਰਿ ਵੇਖੈ ਨਦਰਿ ਨਿਹਾਲ ॥ ਤਿਥੈ ਖੰਡ ਮੰਡਲ ਵਰਭੰਡ ॥ ਜੇ ਕੋ ਕਥੈ ਤ ਅੰਤੁ ਨ ਅੰਤੁ ॥ ਤਿਥੈ ਲੋਅ ਲੋਅ ਆਕਾਰ ॥ ਜਿਵ ਜਿਵ ਹੁਕਮੁ ਤਿਵ ਤਿਵ ਕਾਰ ॥ ਵੇਖੈ ਵਿਗਸੈ ਕਰਿ ਵੀਚਾਰੁ ॥ ਨਾਨਕ ਕਥਨਾ ਕਰੜਾ ਸਾਰੁ ॥ ਜਤੁ ਪਾਹਾਰਾ ਧੀਰਜੁ ਸੁਨਿਆਰੁ ॥ ਅਹਰਣਿ ਮਤਿ ਵੇਦੁ ਹਥੀਆਰੁ ॥ ਭਉ ਖਲਾ ਅਗਨਿ ਤਪ ਤਾਉ ॥ ਭਾਂਡਾ ਭਾਉ ਅੰਮ੍ਰਿਤੁ ਤਿਤੁ ਢਾਲਿ ॥ ਘੜੀਐ ਸਬਦੁ ਸਚੀ ਟਕਸਾਲ ॥ ਜਿਨ ਕਉ ਨਦਰਿ ਕਰਮੁ ਤਿਨ ਕਾਰ ॥ ਨਾਨਕ ਨਦਰੀ ਨਦਰਿ ਨਿਹਾਲ ॥ ਸਲੋਕੁ ॥ ਪਵਣੁ ਗੁਰੂ ਪਾਣੀ ਪਿਤਾ ॥ ਮਾਤਾ ਧਰਤਿ ਮਹਤੁ ॥ ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ ॥ ਚੰਗਿਆਈਆ ਬੁਰਿਆਈਆ ਵਾਚੈ ਧਰਮੁ ਹਦੂਰਿ ॥ ਕਰਮੀ ਆਪੋ ਆਪਣੀ ਕੇ ਨੇੜੈ ਕੇ ਦੂਰਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥ ਜਿਨੀ ਨਾਮੁ ਧਿਆਇਆ ਗਏ ਮਸਕਤਿ ਘਾਲਿ ॥ ਨਾਨਕ ਤੇ ਮੁਖ ਉਜਲੇ ਕੇਤੀ ਛੁਟੀ ਨਾਲਿ ॥ ਵਾਹਿਗੁਰੂ ॥ ਵਾਹਿਗੁਰੂ ॥ ਵਾਹਿਗੁਰੂ ॥ ਵਾਹਿਗੁਰੂ ॥
![Thumbnail for Jap Ji Sahib - 13 Minutes [Fast Speed] by Nirvair Khalsa Jatha UK - Topic](/_next/image?url=https%3A%2F%2Fimg.youtube.com%2Fvi%2FjenHrTRQ68Y%2Fhqdefault.jpg&w=3840&q=75)


